23ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,
24ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?
25ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
26ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
27ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।