23 ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,
24 ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?
25 ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
26 ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
27 ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।