10 ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
11 ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ।
12 ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ।
13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
14 ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
15 ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।
16 ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
17 ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!
18 ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।
19 ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,
20 ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
21 ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।