Text copied!
Bibles in Panjabi

ਕਹਾਉਤਾਂ 28:20-27 in Panjabi

Help us?

ਕਹਾਉਤਾਂ 28:20-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
21 ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।
22 ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ
23 ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ
24 ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।
25 ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।
26 ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।
27 ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ