24 ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।
25 ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।
26 ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।