Text copied!
Bibles in Panjabi

ਕਹਾਉਤਾਂ 28:3-8 in Panjabi

Help us?

ਕਹਾਉਤਾਂ 28:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
4 ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।
5 ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।
6 ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
7 ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।
8 ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ