Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 28

ਕਹਾਉਤਾਂ 28:4-13

Help us?
Click on verse(s) to share them!
4ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।
5ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।
6ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
7ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।
8ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
9ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।
10ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
11ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ।
12ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ।
13ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।

Read ਕਹਾਉਤਾਂ 28ਕਹਾਉਤਾਂ 28
Compare ਕਹਾਉਤਾਂ 28:4-13ਕਹਾਉਤਾਂ 28:4-13