1ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।
2ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ।
3ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ।
4ਨਿਆਂ ਨਾਲ ਰਾਜਾ ਦੇਸ ਨੂੰ ਦ੍ਰਿੜ੍ਹ ਕਰਦਾ ਹੈ, ਪਰ ਰਿਸ਼ਵਤ ਲੈਣ ਵਾਲਾ ਉਲਟਾ ਦਿੰਦਾ ਹੈ।
5ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ਼ ਵਿਛਾਉਂਦਾ ਹੈ।
6ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ।