Text copied!
Bibles in Panjabi

ਕਹਾਉਤਾਂ 29:14-19 in Panjabi

Help us?

ਕਹਾਉਤਾਂ 29:14-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।
15 ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
16 ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।
17 ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
18 ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।
19 ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ