Text copied!
Bibles in Panjabi

ਕਹਾਉਤਾਂ 29:18-24 in Panjabi

Help us?

ਕਹਾਉਤਾਂ 29:18-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।
19 ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
20 ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
21 ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
22 ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
23 ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।
24 ਚੋਰ ਦਾ ਸਾਂਝੀ ਆਪਣੀ ਜਾਨ ਦਾ ਵੈਰੀ ਹੈ, ਉਹ ਸਹੁੰ ਤਾਂ ਖਾਂਦਾ ਹੈ, ਪਰ ਦੱਸਦਾ ਕੁਝ ਨਹੀਂ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ