19 ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
20 ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
21 ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
22 ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
23 ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।