Text copied!
Bibles in Panjabi

ਕਹਾਉਤਾਂ 29:4-16 in Panjabi

Help us?

ਕਹਾਉਤਾਂ 29:4-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਨਿਆਂ ਨਾਲ ਰਾਜਾ ਦੇਸ ਨੂੰ ਦ੍ਰਿੜ੍ਹ ਕਰਦਾ ਹੈ, ਪਰ ਰਿਸ਼ਵਤ ਲੈਣ ਵਾਲਾ ਉਲਟਾ ਦਿੰਦਾ ਹੈ।
5 ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ਼ ਵਿਛਾਉਂਦਾ ਹੈ।
6 ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ।
7 ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
8 ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।
9 ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।
10 ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ।
11 ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।
12 ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।
13 ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।
14 ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।
15 ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
16 ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ