5ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ਼ ਵਿਛਾਉਂਦਾ ਹੈ।
6ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ।
7ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
8ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।
9ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।
10ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ।
11ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।
12ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।
13ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।
14ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।
15ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
16ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।
17ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
18ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।
19ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
20ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
21ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
22ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
23ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।