Text copied!
Bibles in Panjabi

ਕਹਾਉਤਾਂ 29:8-23 in Panjabi

Help us?

ਕਹਾਉਤਾਂ 29:8-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।
9 ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।
10 ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ।
11 ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।
12 ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।
13 ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।
14 ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।
15 ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
16 ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।
17 ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
18 ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।
19 ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
20 ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
21 ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
22 ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
23 ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ