Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 29

ਕਹਾਉਤਾਂ 29:9-14

Help us?
Click on verse(s) to share them!
9ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।
10ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ।
11ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।
12ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।
13ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।
14ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।

Read ਕਹਾਉਤਾਂ 29ਕਹਾਉਤਾਂ 29
Compare ਕਹਾਉਤਾਂ 29:9-14ਕਹਾਉਤਾਂ 29:9-14