1ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
2ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
3ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
4ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,
5ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
6ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
7ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
8ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।
9ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
10ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
11ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,
12ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
13ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,
14ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,