Text copied!
Bibles in Panjabi

ਕਹਾਉਤਾਂ 2:1-8 in Panjabi

Help us?

ਕਹਾਉਤਾਂ 2:1-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
2 ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
3 ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
4 ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,
5 ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
7 ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
8 ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।
ਕਹਾਉਤਾਂ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ