16 ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
17 ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
18 ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
19 ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।