16ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
17ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
18ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
19ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।
20ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।
21ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ,