7 ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
8 ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।
9 ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
10 ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।