7 ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
8 ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।
9 ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
10 ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
11 ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,
12 ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
13 ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,