Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 2

ਕਹਾਉਤਾਂ 2:9-20

Help us?
Click on verse(s) to share them!
9ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
10ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
11ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,
12ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
13ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,
14ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,
15ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
16ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
17ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
18ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
19ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।
20ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।

Read ਕਹਾਉਤਾਂ 2ਕਹਾਉਤਾਂ 2
Compare ਕਹਾਉਤਾਂ 2:9-20ਕਹਾਉਤਾਂ 2:9-20