Text copied!
Bibles in Panjabi

ਕਹਾਉਤਾਂ 30:1-12 in Panjabi

Help us?

ਕਹਾਉਤਾਂ 30:1-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ, ਉਹ ਮਨੁੱਖ ਈਥੀਏਲ, ਹਾਂ ਈਥੀਏਲ ਅਤੇ ਉੱਕਾਲ ਨੂੰ ਆਖਦਾ,
2 ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਸਮਝ ਨਹੀਂ ਹੈ।
3 ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।
4 ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
5 ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
6 ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।
7 ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।
8 ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,
9 ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।
10 ਦਾਸ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ, ਕਿਤੇ ਉਹ ਤੈਨੂੰ ਸਰਾਪ ਦੇਵੇ ਅਤੇ ਤੂੰ ਦੋਸ਼ੀ ਠਹਿਰੇਂ।
11 ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।
12 ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
ਕਹਾਉਤਾਂ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ