13 ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!
14 ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।
15 ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
16 ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ।
17 ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
18 ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,
19 ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।