14 ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।
15 ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
16 ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ।