14ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।
15ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
16ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ।
17ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
18ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,
19ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
20ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।
21ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
22ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
23ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
24ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,