24ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
25ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
26ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
27ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
28ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।