24ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
25ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
26ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
27ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
28ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।
29ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
30ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,