Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 30

ਕਹਾਉਤਾਂ 30:26-33

Help us?
Click on verse(s) to share them!
26ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
27ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
28ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।
29ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
30ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,
31ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਰਾਜਾ ਜਦ ਸੈਨਾਂ ਉਹ ਦੇ ਨਾਲ ਹੈ।
32ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,
33ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।

Read ਕਹਾਉਤਾਂ 30ਕਹਾਉਤਾਂ 30
Compare ਕਹਾਉਤਾਂ 30:26-33ਕਹਾਉਤਾਂ 30:26-33