3ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।
4ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
5ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
6ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।
7ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।
8ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,
9ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।
10ਦਾਸ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ, ਕਿਤੇ ਉਹ ਤੈਨੂੰ ਸਰਾਪ ਦੇਵੇ ਅਤੇ ਤੂੰ ਦੋਸ਼ੀ ਠਹਿਰੇਂ।
11ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।
12ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
13ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!
14ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।