11ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
12ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
13ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
15ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
16ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।