13 ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14 ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
15 ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
16 ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17 ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
18 ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।