Text copied!
Bibles in Panjabi

ਕਹਾਉਤਾਂ 31:16-24 in Panjabi

Help us?

ਕਹਾਉਤਾਂ 31:16-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17 ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
18 ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
19 ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
20 ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
21 ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22 ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23 ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
24 ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
ਕਹਾਉਤਾਂ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ