Text copied!
Bibles in Panjabi

ਕਹਾਉਤਾਂ 31:18-30 in Panjabi

Help us?

ਕਹਾਉਤਾਂ 31:18-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
19 ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
20 ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
21 ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22 ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23 ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
24 ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
25 ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26 ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
27 ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
28 ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
29 ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
30 ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
ਕਹਾਉਤਾਂ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ