19 ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
20 ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
21 ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22 ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।