2ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ
3ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!
4ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
5ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।
6ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,
7ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
8ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।
9ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
10ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।