24 ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
25 ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26 ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
27 ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।