26 ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
27 ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
28 ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
29 ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।