5ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।
6ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,
7ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
8ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।
9ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
10ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
11ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
12ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
13ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
15ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
16ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
18ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
19ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
20ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
21ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।