8 ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।
9 ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
10 ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
11 ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
12 ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
13 ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14 ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।