Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 31

ਕਹਾਉਤਾਂ 31:9-28

Help us?
Click on verse(s) to share them!
9ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
10ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
11ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
12ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
13ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
15ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
16ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
18ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
19ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
20ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
21ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
24ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
25ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
27ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
28ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,

Read ਕਹਾਉਤਾਂ 31ਕਹਾਉਤਾਂ 31
Compare ਕਹਾਉਤਾਂ 31:9-28ਕਹਾਉਤਾਂ 31:9-28