Text copied!
Bibles in Panjabi

ਕਹਾਉਤਾਂ 3:17-26 in Panjabi

Help us?

ਕਹਾਉਤਾਂ 3:17-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।
18 ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।
19 ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
20 ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।
21 ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ।
22 ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।
23 ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
24 ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
25 ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,
26 ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ