Text copied!
Bibles in Panjabi

ਕਹਾਉਤਾਂ 3:22-29 in Panjabi

Help us?

ਕਹਾਉਤਾਂ 3:22-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।
23 ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
24 ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
25 ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,
26 ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।
27 ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
28 ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
29 ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ