27 ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
28 ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
29 ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।