29 ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।
30 ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ।
31 ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,
32 ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
33 ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।