Text copied!
Bibles in Panjabi

ਕਹਾਉਤਾਂ 3:5-12 in Panjabi

Help us?

ਕਹਾਉਤਾਂ 3:5-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
8 ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
9 ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
10 ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
11 ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
12 ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ