Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 3

ਕਹਾਉਤਾਂ 3:6-17

Help us?
Click on verse(s) to share them!
6ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
7ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
8ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
9ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
10ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
11ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
12ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
13ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,
14ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।
15ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
16ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।
17ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।

Read ਕਹਾਉਤਾਂ 3ਕਹਾਉਤਾਂ 3
Compare ਕਹਾਉਤਾਂ 3:6-17ਕਹਾਉਤਾਂ 3:6-17