11 ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
12 ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।
13 ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
14 ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।