11 ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
12 ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।
13 ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
14 ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।
15 ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,
16 ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।
17 ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।
18 ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
19 ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।
20 ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।