15ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,
16ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।
17ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।
18ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
19ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।
20ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।
21ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ।
22ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ।
23ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!
24ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ।
25ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।
26ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਮਾਰਗ ਕਾਇਮ ਹੋਣਗੇ।
27ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।